Monday, 28 July 2014

ਜਨਮਸਾਖੀ - ਭਾਈ ਬਾਲਾ ਦਾ ਸਚ ਕੀ ਹੈ ?

ਸਰਵਜੀਤ ਸਿੰਘ ਸੈਕਰਾਮੈਂਟੋ

ਜਨਮ ਅਤੇ ਸਾਖੀ ਦੇ ਮੇਲ ਤੋਂ ਬਣੇ ਜਨਮਸਾਖੀ ਦਾ ਭਾਵ ਹੈ ਜਨਮ ਦੀ ਗਵਾਹੀ। ਸਿੱਖ ਇਤਹਾਸ ਨਾਲ ਸਬੰਧਿਤ ਜਨਮ ਸਾਖੀਆਂ, ਕੇਵਲ ਜਨਮ ਦੀ ਗਵਾਹੀ ਹੀ ਨਹੀ ਸਗੋਂ ਜੀਵਨ ਦੀ ਕਹਾਣੀ ਹੈ। ਵਿਦਵਾਨਾਂ ਦੀ ਮੱਤ ਹੈ ਕਿ ਜਨਮ ਸਾਖੀ ਗੁਰੂ ਜੀ ਦੇ ਜਨਮ ਨਾਲ ਸਬੰਧਿਤ ਸਾਖੀ ਦਾ ਸਿਰਲੇਖ ਸੀ ਜੋ ਹੌਲੀ-ਹੌਲੀ ਸਾਖੀਆਂ ਦੇ ਸਮੂਹ ਦਾ ਹੀ ਨਾਮ ਬਣ ਗਿਆ। ਸਿੱਖ ਇਤਿਹਾਸ ਦੇ ਪੁਰਾਤਨ ਵਸੀਲਿਆਂ ਵਿਚ ਜਨਮ ਸਾਖੀਆਂ ਦਾ ਮਹੱਤਵਪੂਰਨ ਅਸਥਾਨ ਹੈ। ਸਿੱਖ ਸਾਹਿਤ ਵਿਚ ਮਿਲਦੀਆਂ ਜਨਮ ਸਾਖੀਆਂ, ਪੁਰਾਤਨ ਜਨਮਸਾਖੀ ਜੋ ਹਾਫ਼ਜ਼ਾ ਵਾਦੀ,ਵਲਾਇਤ ਵਾਲੀ ਅਤੇਕੌਲਬਰੁਕ ਵਾਲੀ ਜਨਮਸਾਖੀ ਆਦਿ ਨਾਵਾਂ ਨਾਲ ਵੀ ਜਾਣੀ ਜਾਂਦੀ ਹੈ, ਮਿਹਰਬਾਨ ਵਾਲੀ ਜਨਮਸਾਖੀ,ਆਦਿ ਸਾਖੀਆਂ ਜਾਂ ਸ਼ੰਭੂ ਨਾਥ ਵਾਲੀ ਜਨਮ ਪਤ੍ਰੀ, ਭਾਈ ਬਾਲੇ ਵਾਲੀ ਜਨਮਸਾਖੀ ਅਤੇ ਗਿਆਨ ਰਤਨਾਵਲੀ ਜਾਂ ਭਾਈ ਮਨੀ ਸਿੰਘ ਵਾਲੀ ਜਨਮਸਾਖੀ, ਜਨਮਸਾਖੀ ਨਾਨਕ ਸ਼ਾਹ ਕੀ, ਕ੍ਰਿਤ ਸੰਤ ਦਾਸ ਛਿੱਬਰ ਵਾਲੀ ਜੋ ਭਾਈ ਬਾਲੇ ਵਾਲੀ ਦਾ ਹੀ ਕਾਵਿਕ ਰੂਪ ਹੈ, ਪ੍ਰਸਿੱਧ ਹਨ।ਜਨਮ ਸਾਖੀਆਂ ਵਿੱਚ ਸਭ ਤੋਂ ਵੱਧ ਪ੍ਰਚੱਲਤ ਹੈ ਭਾਈ ਬਾਲੇ ਵਾਲੀ ਜਨਮਸਾਖੀ।ਇਸ ਦੇ ਪ੍ਰਚੱਲਤ ਹੋਣ ਦਾ ਕਾਰਨ ਹੈ ਪਿਛਲੀ ਡੇਢ ਸਦੀ ਤੋਂ ਗੁਰਦਵਾਰਿਆਂ ਵਿੱਚਭਾਈ ਸੰਤੋਖ ਸਿੰਘ ਦੇ
ਲਿਖੇ ਸੂਰਜ ਪ੍ਰਕਾਸ਼ ਦੀ ਹੋ ਰਹੀ ਕਥਾ। ਇਸ ਜਨਮਸਾਖੀ ਦੇ ਹੱਥ ਲਿਖਤ ਉਤਾਰੇ ਬਹੁਤ ਮਿਲਦੇ ਹਨ ਅਤੇ ਨਵੇ ਜ਼ਮਾਨੇ ਵਿੱਚ ਇਸੇ ਨੂੰ ਹੀ ਛਾਪੇ ਖ਼ਾਨੇ ਵਾਲਿਆਂ ਨੇ ਛਾਪਿਆ ਹੈ। ਮੇਰੇ ਪਾਸ ਭਾਈ ਚਤਰ ਸਿੰਘ ਜੀਵਨ ਸਿੰਘ ਵੱਲੋਂ 2000 `ਚ ਛਾਪੀ ਗਈ ਭਾਈ ਬਾਲੇ ਬਾਲੀ ਜਨਮ ਸਾਖੀ ਹੈ ਜੋ 32ਵੀਂ ਐਡੀਸ਼ਨ ਹੈ। ਇਸ `ਚ ਕੋਈ ਸ਼ੱਕ ਨਹੀ ਕਿ ਭਾਈ ਬਾਲੇ ਦੇ ਨਾਮ ਨਾਲ ਜਾਣੀ ਜਾਂਦੀ ਜਨਮਸਾਖੀ ਦਾ ਹੀ ਪ੍ਰਚਾਰ ਸਭ ਤੋਂ ਵੱਧ ਹੋਇਆ ਹੈ। ਦੂਜੇ ਪਾਸੇ ਇਹ ਵੀ ਸੱਚ ਹੈ ਕਿ ਜਨਮ ਸਾਖੀਆਂ ਦੀ ਪ੍ਰਮਾਣਿਕਤਾ ਬਾਰੇ ਵੀ ਸਭ ਤੋਂ ਵੱਧ ਪਰਖ-ਪਡ਼ਚੋਲ, ਭਾਈ ਬਾਲੇ ਵਾਲੀ ਜਨਮ ਸਾਖੀ ਦੀ ਹੀ ਹੋਈ ਹੈ। 

ਜਨਮ ਸਾਖੀ ਦੀ ਪਰਖ-ਪਡ਼ਚੋਲ ਦਾ ਸਭ ਤੋਂ ਪਹਿਲ ਇਸ਼ਾਰਾ ਭਾਈ ਮਨੀ ਸਿੰਘ ਜੀ ਵਾਲੀ ਜਨਮ ਸਾਖੀ ਵਿਚ ਮਿਲਦਾ ਹੈ। ਸਿੰਘ ਸਭਾ ਦੇ ਸਮੇਂ 1884 ਵਿਚ ਪ੍ਰੋ: ਗੁਰਮੁਖ ਸਿੰਘ ਜੀ ਨੇ ‘ਜਨਮ ਕੁੰਡਲੀਆਂ’ ਲੇਖ ਆਪਣੀ ਸੁਧਾਰਕ ਨਾਂ ਦੀ ਮਾਸਿਕ ਪਤ੍ਰਿਕਾ `ਚ ਛਾਪਿਆ ਸੀ। ਪਰ ਠੋਸ ਆਲੋਚਨਾਤਮਿਕ ਅਧਿਐਨ ਦਾ ਮੁੱਢ ਸ. ਕਰਮ ਸਿੰਘ ਹਿਸਟੋਰੀਅਨ ਨੇ 1912 ਵਿਚ, ‘ਕੱਤਕ ਕਿ ਵੈਸਾਖ’ ਲਿਖ ਕੇ ਬੰਨ੍ਹਿਆਂ ਸੀ। ਵਿਦਿਅਕ ਅਦਾਰਿਆਂ ਵਿਚ ਵੱਡੀ ਪੱਧਰ ਤੇ ਇਸ ਵਿਸ਼ੇ ਤੇ ਖੋਜ ਕਾਰਜਦਾ ਅਰੰਭ, ਗੁਰੂ ਨਾਨਕ ਜੀ ਦੇ ਪ੍ਰਕਾਸ਼ ਦੀ ਪੰਜਵੀਂ ਸ਼ਤਾਬਦੀ ਭਾਵ 1969 ਦੇ ਆਸ-ਪਾਸ ਹੀ ਹੋਇਆ ਸੀ। ਸ. ਕਰਮ ਸਿੰਘ ਹਿਸਟੋਰੀਅਨ ਜੀ ਲਿਖਦੇ ਹਨ, “ਭਾਈ ਬਾਲੇ ਵਾਲੀ ਜਨਮਸਾਖੀ ਦੀ ਪੁਰਾਣੀ ਤੋਂ ਪੁਰਾਣੀ ਕਾਪੀ ਜੋ ਮਿਲ ਸਕੀ ਹੈ ਉਹ ਜਗਰਾਵੀਂ ਇਕ ਡੇਰੇ ਵਿਚੋਂ ਮਿਲੀ ਹੈ, ਇਸ ਦੇ ਲਿਖੇ ਜਾਣ ਦਾ ਸੰਮਤ ੧੭੮੧ ਮਿਤੀ ਮੱਘਰ ਵਦੀ ਦਸਮੀ ਹੈ। (18 ਨਵੰਬਰ 1725 ਯੂਲੀਅਨ) ਇਸ ਤੋਂ ਪਹਿਲਾਂ ਦੀ ਲਿਖੀ ਹੋਈ ਕਾਪੀ ਨਹੀਂ ਮਿਲਦੀ”।(ਪੰਨਾ 115)ਹੁਣ ਖੋਜੀ ਵਿਦਵਾਨਾਂ ਨੂੰਸੰਮਤ 1715/1685 ਈ: ਦੀ ਮਿਲੀ ਹੋਈ ਹੱਥ ਲਿਖਤ ਮਿਲੀ ਹੈਜੋ ਸ੍ਰੀ ਪਿਆਰੇ ਲਾਲ ਕਪੂਰ, ਦਿੱਲੀ ਦੀ ਸੰਤਾਨ ਪਾਸ ਸੁਰਖਿਅਤ ਹੈ। ਹੁਣ ਤਾਈਂਮਿਲੀਆਂ ਹੱਥ ਲਿਖਤਾਂ `ਚ ਇਹ ਸਭ ਤੋਂ ਪੁਰਾਣੀ ਹੱਥ ਲਿਖਤਮੰਨੀ ਗਈ ਹੈ। 

ਕੋਈ ਸਮਾਂ ਸੀ ਜਦੋਂਸਾਧਨਾਂ ਦੀ ਕਮੀ ਕਾਰਨ ਸਿੱਖਾਂ ਵਿੱਚ ਪਡ਼੍ਹਨ ਦੀ ਬਹੁਤੀ ਰੁਚੀ ਨਹੀ ਸੀ। ਆਪ ਪਡ਼੍ਹਨ ਅਤੇ ਪਰਖ ਪਡ਼ਚੋਲ ਦੀਬਜਾਏ, ਅਨਪਡ਼੍ਹ ਪ੍ਰਚਾਰਕਾਂ ਵੱਲੋਂ ਸੁਣਾਈਆਂ ਸਾਖੀਆਂ ਨੂੰ ਹੀ ਸੱਚ ਮੰਨ ਲਿਆ ਜਾਂਦਾ ਸੀ। ਅੱਜ ਸਾਡੇ ਪਾਸ ਬਹੁਤ ਸਾਰੇ ਸਾਧਨ ਹਨ ਅਤੇ ਪ੍ਰਚਾਰਕਾਂ ਦੀ ਨਵੀਂ ਪੀਡ਼੍ਹੀ, ਕੁਝ ਇਕ ਨੂੰ ਛੱਡ ਕੇ, ਪਡ਼੍ਹੀ ਲਿਖੀ ਹੈਜੋ ਇਤਿਹਾਸ `ਚ ਦਰਜ ਸਾਖੀਆਂ ਨੂੰ ਗੁਰਬਾਣੀ ਦੀ ਕਸਵੱਟੀ ਅਤੇ ਵਿਗਿਆਨਕ ਨਿਯਮਾ ਨਾਲ ਪਰਖ ਪਡ਼ਚੋਲ ਕੇ ਪੇਸ਼ ਕਰਦੇ ਹਨ। ਪਡ਼੍ਹਨ-ਲਿਖਣ ਦੀ ਰੁਚੀ ਰੱਖਣ ਵਾਲਾ ਹਰ ਸੱਜਣ ਇਹ ਜਾਣਦਾ ਹੈ ਕਿ ਬਾਲੇ ਵਾਲੀ ਜਨਮਸਾਖੀ ਜੋ ਅੱਜ ਪ੍ਰਚਲਿਤ ਹੈ, ਇਹ ਗੁਰੂ ਅੰਗਦ ਦੇਵ ਜੀ ਵੱਲੋਂ ਲਿਖਾਈ, ਜਨਮਸਾਖੀ ਨਹੀ ਹੈ। ਸਾਰੇ ਵਿਦਵਾਨ ਇਸ ਗੱਲ ਨਾਲ ਸਹਿਮਤ ਹਨ ਕਿ ਭਾਈ ਬਾਲੇ ਨਾਲ ਜਾਣੀ ਜਾਂਦੀ ਜਨਮ ਸਾਖੀਹੰਦਾਲੀਆਂਦੀ ਲਿਖੀ ਹੋਈ ਹੈ।ਇਸ ਵਿੱਚ ਹੰਦਾਲ ਨੂੰ ਗੁਰੂ ਜੀ ਤੋਂ ਵੱਡਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਇਸ ਜਨਮਸਾਖੀ ਵਿੱਚ ਬੇਅੰਤ ਭੁੱਲਾਂ ਦੇ ਨਾਲ-ਨਾਲ ਗੁਰੂ ਜੀ ਦਾ ਨਿਰਾਦਰ ਕਰਨ ਵਾਲੀਆਂ ਸਾਖੀਆਂਵੀ ਦਰਜ ਹਨ।

ਹੰਦਾਲ ਦਾ ਜਨਮ, ਸੰਮਤ 1630/1573 ਈ: ਵਿਚ ਹੋਇਆ ਸੀ। “ਸੰਮਤ ੧੬੩੦ ਵਿਸਾਖ ਸੁਦੀ ਪੂਰਨਮਾਸ਼ੀ ਸੁਵਾਂਤੀਨਿਛੱਤ੍ਰ ਡੇਢ ਪਹਿਰ ਰਾਤ ਰਹਿੰਦੀ ਐਤਵਾਰ ਗੁਰੂ ਜੀ ਦਾ ਜਨਮ ਹੋਇਆ” (ਸ੍ਰੀ ਗੁਰੂ ਹੰਦਾਲ ਪ੍ਰਕਾਸ਼, ਪੰਨਾ 31) ਇਸ ਦੀ ਮੌਤ ਸੰਮਤ ੧੭05/1648 ਈ: ਨੂੰ ਹੋਈ ਸੀ।ਇਸ ਦੇ ਪੁੱਤਰ ਬਿਧੀ ਚੰਦ ਦਾ ਜਨਮ ਸੰਮਤ 1660/1603 ਈ: ਅਤੇ ਮੌਤ ਸੰਮਤ 1715/1685 ਈ: ਨੂੰ ਹੋਈ ਸੀ। ਬਾਲ ਚੰਦ, ਬਿਧੀ ਚੰਦ ਤੋਂ 3 ਸਾਲ ਪਹਿਲਾ ਜਨਮਿਆ ਸੀ। ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਬਾਲ ਚੰਦ ਹੀ ਬਾਲਾ ਹੈ।

ਡਾ. ਗੁਰਬਚਨ ਕੌਰਜੀ ਲਿਖਦੇ ਹਨ, “ਬਾਲਾ, ਇਸ ਜਨਮਸਾਖੀ ਦਾ ਵਿਸ਼ੇਸ਼ ਪਾਤਰ ਹੈ ਜੋ ਗੁਰੂ ਨਾਨਕ ਜੀ ਦਾ ਸਾਥੀ ਹੋਣ ਦਾ ਦਾਅਵਾ ਕਰਦਾ ਹੈ ਤੇ ਆਪਣੇ ਆਪ ਨੂੰ ਗੁਰੂ ਅੰਗਦ ਸਾਹਿਬ ਦੀ ਹਜ਼ੂਰੀ ਵਿਚ ਗੁਰੂ ਨਾਨਕ ਦੀ ਜੀਵਨੀ ਲਿਖਾਉਣ ਵਾਲਾ ਸਿੱਧ ਕਰਦਾ ਹੈ। ਪਰ ਜਨਮਸਾਖੀ ਦੀਆਂ ਅੰਦਰਲੀਆਂ ਗਵਾਈਆਂ ਦੇ ਅਧਾਰ ਉੱਤੇ ਸਿੱਧ ਕੀਤਾ ਗਿਆ ਹੈ ਕਿ ਇਹੋ ਜਿਹਾ ਕੋਈ ਇਤਿਹਾਸਿਕ ਵਿਅਕਤੀ ਨਹੀਂ ਹੋਇਆ, ਸਗੋਂ ਇਸ ਸਾਰੇ ਖਡ਼ਜੰਤਰ ਨੂੰ ਰਚਣ ਦਾ ਕੰਮ, ਬਡ਼ੀ ਚਤਰਾਈ ਨਾਲ, ਹੰਦਾਲ ਦੇ ਜੇਠੇ ਲਡ਼ਕੇ ‘ਬਾਲਚੰਦ ਨੇ ਕੀਤਾ ਹੈ। ਇਹ ਇਕ ਨਵੀਂ ਲੱਭਤ ਹੈ”। (ਜਨਮ ਸਾਖੀ ਭਾਈ ਬਾਲਾ ਦਾ ਪਾਠ-ਪ੍ਰਮਾਣੀਕਰਣ ਤੇ ਆਲੋਚਨਾਤਮਿਕ ਸੰਪਾਦਨ, ਪੰਨਾ 146)

ਕਵੀ ਭਾਈ ਸੰਤੋਖ ਸਿੰਘ ਨੇ ਆਪਣੇ ਗ੍ਰੰਥ ‘ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੂਰਬਾਰਦ’ (1823 ਈ.) ਦੇ 37ਵੇ ਅਧਿਆਇ “ਨਾਨਕ ਪ੍ਰਕਾਸ਼ ਕਿਨ੍ਹਾਂ ਪੁਸਤਕਾਂ ਤੋਂ ਬਣਿਆ” ਵਿੱਚ ਆਪਣੇ ਸਰੋਤਾਂ ਦਾ ਜਿਕਰ ਕਰਦੇ ਲਿਖਦੇ ਹਨ:

ਪੂਰਬ ਪੋਥੀ ਜੋ ਲਿਖੀ ਸ੍ਰੀ ਨਾਨਕ ਇਤਿਹਾਸ। ਲਿਖਵਾਈ ਅੰਗਦ ਗੁਰੂ ਬਾਲੇ ਬਦਨ ਪ੍ਰਕਾਸ਼।।੧੩।।

ਉਪ੍ਰੋਕਤ ਪੰਗਤੀ ਤੋਂ ਸਪੱਸ਼ਟ ਹੈ ਕਿ ਕਵੀ ਭਾਈ ਸੰਤੋਖ ਸਿੰਘ ਭਾਈ ਬਾਲੇ ਵਾਲੀ ਜਨਮਸਾਖੀ ਦਾ ਜਿਕਰ ਕਰ ਰਹੇ ਹਨ ਜੋ ਇਨ੍ਹਾਂ ਦੀ ਲਿਖਤ ਦਾ ਸਰੋਤ ਹੈ। ਇਸ ਤੋਂ ਅੱਗੇ ਕਵੀ ਜੀ, ਹੰਦਾਲ ਦਾ ਜਿਕਰ ਕਰਦੇ ਹੋਏ ਲਿਖਦੇ ਹਨ ਕਿ ਹੰਦਾਲ ਦੇ ਘਰ ਇਕ ਨੀਚ ਪੈਦਾ ਹੋ ਗਿਆ। ਜਿਸ ਦੇ ਹੱਥ ਗੁਰੂ ਅੰਗਦ ਜੀ ਵੱਲੋਂ ਲਿਖਵਾਈ ਪੋਥੀ ਆ ਗਈ। ਉਸ ਨੇ ਇਕ ਕਬੀਰ ਪੰਥੀ ਨਾਲ ਮਿਲ ਕੇ ਮਨ `ਚ ਵਿਚਾਰ ਕੀਤੀ ਅਤੇ ਮਿਲਾਵਟੀ ਪੋਥੀ ਤਿਆਰ ਕਰ ਦਿੱਤੀ ਜਿਸ ਵਿੱਚ ਉਸ ਹੰਦਾਲ ਦੀ ਵਡਿਆਈ ਕੀਤੀ ਅਤੇ ਗੁਰੂ ਨਾਨਕ ਜੀ ਸਬੰਧੀ ਅਯੋਗ ਸਾਖੀਆਂ ਇਸ ਆਸ ਨਾਲ ਲਿਖ ਦਿੱਤੀਆਂਕਿ ਗੁਰੂ ਦੇ ਸਿੱਖ ਸਾਨੂੰ ਮੰਨਣ ਲੱਗ ਪੈਣਗੇ। ਅਸਲ ਪੋਥੀ ਨੂੰ ਪਾਡ਼ ਕੇ ਬਿਆਸ ਦਰਿਆ ਦੇ ਸਪੁਰਦ ਕਰ ਦਿੱਤਾ।

ਹਮਕੋਮਨਹਿਂਗੇ ਬਹੁ ਮਾਨਵ। ਲਿਖੀ ਅਧਿਕਤਾ ਉਰ ਆਨਵ।

ਪੂਰਬ ਪੋਥੀ ਹੁਤੀ ਜੋ ਸੋਈਦਈ ਬਿਆਸ ਬੀਚ ਡਬੋਇ।।੨੭।।

ਪੰਨੇ ਛੇਦੇਦਈ ਬਹਾਈ। ਜੋ ਸ੍ਰੀ ਗੁਰੂ ਅੰਗਦ ਲਿਖਵਾਈ।

ਤਿਹਕੋ ਤਾਤਪਰਜ ਸਭਿਚੀਨੇ। ਅਧਿਕ ਬਚਨ ਅਪਨੇਲਿਖਿਦੀਨੇ।।੨੮।।

ਕਵੀ ਸੰਤੋਖ ਸਿੰਘ ਜੀ ਦੀ ਉਪ੍ਰੋਕਤ ਲਿਖਤ ਤੋਂ ਇਹ ਸਪੱਸ਼ਟ ਹੈ, ਕਵੀ ਜੀ ਦੀ ਜਾਣਕਾਰੀ ਦਾ ਵਸੀਲਾ ਭਾਈ ਬਾਲੇ ਵਾਲੀ ਮਿਲਾਵਟੀਜਨਮ ਸਾਖੀ ਹੈ। “ਕਰਿ ਕੁਕਰਮ ਅਨਸ਼ੋਧਬਨਾਈਅਪਨਵਡਿਨ ਕੀ ਕੀਰਤਿ ਪਾਈ”। ਕਵੀ ਜੀ ਲਿਖਦੇ ਹਨ ਕਿ ਹੰਦਾਲੀਆਂ ਨੇ ਅਸਲ ਜਨਮ ਸਾਖੀ ਨੂੰ ਪਾਡ਼ ਕੇ ਬਿਆਸ ਦਰਿਆ `ਚ ਡੋਬ ਦਿੱਤਾ ਸੀ। ਜੇ ਇਹ ਸੱਚ ਹੈ ਤਾਂ ਇਹ ਘਟਨਾ ਸੰਮਤ 1715/1685 ਈ: ਤੋਂ ਪਹਿਲਾ ਦੀ ਹੀ ਹੋ ਸਕਦੀ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਕਵੀ ਜੀ ਖ਼ੁਦ ਮੰਨਦੇ ਹਨ ਕਿ ਉਨ੍ਹਾਂਦਾ ਵਸੀਲਾ ਹੰਦਾਲੀਆਂ ਵਾਲੀ ਮਿਲਾਵਟੀ ਜਨਮ ਸਾਖੀ ਹੈ ਤਾ ਉਨ੍ਹਾਂ ਦੀ ਲਿਖਤ ‘ਸ੍ਰੀ ਗੁਰੂ ਨਾਨਕ ਪ੍ਰਕਾਸ਼’ ਵਿਸ਼ਵਾਸ ਯੋਗ ਕਿਵੇਂ ਮੰਨੀ ਜਾ ਸਕਦੀ ਹੈ? 

ਭਾਈ ਗੁਰਦਾਸ ਜੀ ਨੇ ਆਪਣੀਆਂ ਵਾਰਾਂ ਵਿੱਚ ਭਾਈ ਮਰਦਾਨਾ ਜੀ ਦਾ ਤਾਂ ਜ਼ਿਕਰ ਕੀਤਾ ਹੈ ਬਾਲੇ ਦਾ ਨਹੀ।

ਫਿਰਿਬਾਬਾ ਗਿਆ ਬਗਦਾਦਨੋ ਬਹਾਰ ਜਾਇ ਕੀਆ ਅਸਾਥਨਾ॥

ਇਕ ਬਾਬਾ ਅਕਾਲ ਰੂਪ, ਦੂਜਾ ਰਬਾਬੀ ਮਰਦਾਨਾ”॥

ਇਸ ਜਨਮਸਾਖੀਬਾਰੇ ਕਰਮ ਸਿੰਘ ਹਿਸਟੋਰੀਅਨ ਸੀ ਖੋਜ ਦਾ ਤੱਤ ਸਾਰ, “ਪਾਠਕ ਜੀ! ਮੈਂ ਭਾਈ ਗੁਰਮੁਖ ਸਿੰਘ ਜੀ ਸਵਰਗਵਾਸੀ ਨਾਲ ਇਕ ਸੁਰ ਹੋ ਦੁਹਾਈ ਦੇ ਕੇ ਆਖਦਾ ਹਾਂ ਕਿ ਇਹ ਸਾਖੀ ਸ਼ੁਰੂ ਤੋਂ ਲੈ ਕੇ ਅਖੀਰ ਤਕ ਜਾਲੀ ਹੈ, ਝੂਠੀ ਹੈ, ਬਨਾਉਟੀ ਹੈ, ਨਿੰਦਿਆ ਨਾਲ ਭਰੀ ਪਈ ਹੈ, ਸੁਨਣ ਦੇ ਯੋਗ ਨਹੀ, ਦੇਖਣ ਦੇ ਕੰਮ ਨਹੀਂ, ਮੰਨਣ ਦੇ ਲੈਕ ਨਹੀਂ, ਏਸ ਨੂੰ ਬੰਨ੍ਹ ਕੇ ਅਜਿਹੇ ਥਾਂ ਪੁਚਾਉਣਾ ਚਾਹੀਏ ਜਿਥੋਂ ਇਸ ਦਾ ਖੁਰਾ ਖੋਜ ਨਾ ਮਿਲੇ”। (ਕੱਤਕ ਕਿ ਵਿਸਾਖ- ਪੰਨਾ 131)

ਪੁਰਾਤਨ ਜਨਮਸਾਖੀ,ਜਿਸ ਦੇ ਲਿਖਣ ਦਾ ਸਮਾ ਵਿਦਵਾਨਾਂ ਨੇ ਸੰਮਤ 1692/1635 ਈ: ਅਤੇ ਮਿਹਰਬਾਨ ਵਾਲੀ ਜਨਮਸਾਖੀ ਜਿਸ ਦੇ ਲਿਖਣ ਦਾ ਸਮਾ ਵਿਦਵਾਨਾਂ ਨੇ ਸੰਮਤ 1708/1651 ਈ: ਸਿੱਧ ਕੀਤਾ ਹੈ, ਵਿੱਚ ਕਿਤੇ ਵੀ ਬਾਲੇ ਦਾ ਗੁਰੂ ਜੀ ਦੇ ਨਿਕਟਵਰਤੀ ਵਜੋਂ ਜਿਕਰ ਨਹੀ ਹੈ। ਸਪੱਸ਼ਟ ਹੈ ਕਿ ਭਾਈ ਬਾਲੇ ਨਾਮ ਦਾ ਕੋਈ ਵਿਅਕਤੀ ਗੁਰੂ ਨਾਨਕ ਦੇਵ ਜੀ ਦਾਨਿਕਰਵਰਤੀ ਨਹੀ ਸੀ ਅਤੇ ਮੌਜੂਦਾ ਜਨਮਸਾਖੀ, ਗੁਰੂ ਅੰਗਦ ਦੇਵ ਜੀ ਵੱਲੋਂ ਲਿਖਵਾਈ ਹੋਈ ਨਹੀਂ ਹੈ। ਬਾਲਾਇਕ ਕਾਲਪਨਿਕ ਪਾਤਰ ਹੈ ਅਤੇ ਉਸ ਦੇ ਨਾਮ ਨਾਲ ਜਾਣੀ ਜਾਂਦੀ ਜਨਮਸਾਖੀ ਝੂਠੀ ਅਤੇ ਜਾਹਲੀ ਹੈ। ਸਾਡਾ ਇਹ ਦਾਵਾ ਉਨ੍ਹਾਂ ਚਿਰ ਕਾਇਮ ਰਹੇਗਾ, ਜਿੰਨਾ ਚਿਰ ਸਬੰਧਿਤਧਿਰਾਂਸੰਮਤ 1697/ 1540 ਈ: ਦੀ ਲਿਖੀ ਹੋਈ ਭਾਈ ਬਾਲੇ ਦੀ ਅਸਲ ਲਿਖਤ ਪੇਸ਼ ਨਹੀ ਕਰਦੀਆਂ।

No comments:

Post a Comment